ਪੰਜਾਬ ਦੇ ਤਿੰਨ ਜਿਲ੍ਹਿਆ ਵਿੱਚ ਭਾਰੀ ਮੀਂਹ ਦੀ ਚੇਤਾਵਨੀ
2 August 2026·1 min read

Punjab Rain Alert: ਪੰਜਾਬ ਵਿੱਚ ਮੌਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ 2 ਅਗਸਤ ਨੂੰ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਹੋਰ ਜ਼ਿਲ੍ਹਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ, ਚੰਡੀਗੜ੍ਹ ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਕੁਝ ਇਲਾਕਿਆਂ ਵਿੱਚ ਗਰਜ-ਤੂਫਾਨ ਦੇ ਨਾਲ ਮੀਂਹ ਪੈ ਸਕਦਾ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਆਮ ਪੱਧਰ ਦੇ ਬਰਾਬਰ ਹੈ।
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਔਰੇਂਜ ਅਲਰਟ
ਮੌਸਮ ਵਿਭਾਗ ਵੱਲੋਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।




