Breaking: ਅਕਾਲੀ ਦਲ ਨਾਲ ਗਠਜੋੜ 'ਤੇ ਪੰਜਾਬ BJP ਪ੍ਰਧਾਨ ਦਾ ਵੱਡਾ ਬਿਆਨ
7 August 2026·1 min read

ਪੰਜਾਬ ਦੀ ਸਿਆਸਤ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵਿਤ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਆਪਣਾ ਸਪੱਸ਼ਟ ਰੁਖ ਸਾਹਮਣੇ ਰੱਖਿਆ ਹੈ। ਇੱਕ ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਆਪਣੇ ਦਮ 'ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ।ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਸੰਗਠਨ ਨੇ ਹਰ ਹਲਕੇ ਵਿੱਚ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਭਾਜਪਾ ਇਕੱਲੇ ਚੋਣ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੀ ਯੋਜਨਾ ਸਪੱਸ਼ਟ ਹੈ ਅਤੇ ਇਸ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਦੁਵਿਧਾ ਨਹੀਂ ਹੈ।
ਇਸ ਦੌਰਾਨ ਉਨ੍ਹਾਂ ਕੋਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਲੀਆ ਮੁਲਾਕਾਤ ਬਾਰੇ ਵੀ ਸਵਾਲ ਕੀਤਾ ਗਿਆ। ਇਸ 'ਤੇ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਇਹ ਮੁਲਾਕਾਤ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਹੋਈ ਹੋਵੇਗੀ। ਹਾਲਾਂਕਿ, ਉਨ੍ਹਾਂ ਨੇ ਇਸ ਮੁਲਾਕਾਤ ਨੂੰ ਭਾਜਪਾ-ਅਕਾਲੀ ਦਲ ਗਠਜੋੜ ਨਾਲ ਜੋੜਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਪਾਰਟੀ ਦਾ ਫ਼ੈਸਲਾ 117 ਸੀਟਾਂ 'ਤੇ ਇਕੱਲੇ ਚੋਣ ਲੜਨ ਦਾ ਹੈ।




