CM ਮਾਨ ਦਾ ਭਾਜਪਾ 'ਤੇ ਹਮਲਾ, ਕਿਹਾ ਕਿ BJP ਸ਼ਾਸਿਤ ਰਾਜਾਂ 'ਚ 65 ਪੇਪਰ ਲੀਕ
3 August 2026·1 min read
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਫਾਰਮੇਸੀ ਪੇਪਰ ਲੀਕ ਨੂੰ ਲੈ ਕੇ ਹੰਗਾਮਾ ਹੋ ਗਿਆ। ਕਾਂਗਰਸੀ ਵਿਧਾਇਕਾਂ ਨੇ ਫਾਰਮੇਸੀ ਨਕਲ ਮਾਮਲੇ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਅਸਤੀਫ਼ੇ ਦੀ ਮੰਗ ਕੀਤੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਪੇਪਰ ਲੀਕ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਕਾਂਗਰਸੀ ਵਿਧਾਇਕ ਕਾਲੇ ਪਰਨੇ ਪਹਿਨ ਕੇ ਸਦਨ ਵਿੱਚ ਪਹੁੰਚੇ।ਸਪੀਕਰ ਨੇ ਖੜ੍ਹੇ ਹੋ ਕੇ ਕਾਂਗਰਸੀ ਵਿਧਾਇਕਾਂ ਨੂੰ ਸਮਝਾਇਆ, ਇਸ ਦੇ ਬਾਵਜੂਦ ਕਾਂਗਰਸੀ ਵਿਧਾਇਕਾਂ ਦਾ ਪ੍ਰਦਰਸ਼ਨ ਜਾਰੀ ਰਿਹਾ। ਸਪੀਕਰ ਨੇ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ। ਜਿਸ ਤੋਂ ਬਾਅਦ ਸਦਨ ਨੂੰ 12:30 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ।
ਕਾਰਵਾਈ ਦੁਬਾਰਾ ਸ਼ੁਰੂ ਹੋਣ 'ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਦੇ ਇੰਨੇ ਸੀਨੀਅਰ ਵਿਧਾਇਕ ਹਨ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਵਿਭਾਗ ਦਾ ਮੰਤਰੀ ਕੌਣ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਦੇ ਵਿਵਹਾਰ ਲਈ ਕਾਂਗਰਸੀ ਵਿਧਾਇਕਾਂ ਨੂੰ ਸਮਝਾਇਆ ਜਾਵੇ।




