Holiday in Punjab: ਪੰਜਾਬ ਵਿਚ ਛੁੱਟੀ ਬਾਰੇ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
10 September 2026·1 min read

Holiday announced in punjab- ਪੰਜਾਬ ਵਿਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਸਾਬਕਾ ਕੈਬਿਨੇਟ ਮੰਤਰੀ ਭਗਤ ਚੁੰਨੀ ਲਾਲ ਜੀ ਦੇ ਅਕਾਲ ਚਲਾਣੇ ਦੇ ਸਬੰਧ ਵਿਚ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਪੂਰਨਿਆਂ ’ਤੇ ਚੱਲਦਿਆਂ ਦੱਬੇ-ਕੁਚਲੇ, ਗਰੀਬਾਂ ਅਤੇ ਦਲਿਤਾਂ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਸਾਬਕਾ ਕੈਬਿਨੇਟ ਮੰਤਰੀ ਭਗਤ ਚੁੰਨੀ ਲਾਲ ਜੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸਰਕਾਰ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸੰਘਰਸ਼, ਸਮਾਜ ਸੇਵਾ ਅਤੇ ਗਰੀਬਾਂ ਦੇ ਹੱਕਾਂ ਲਈ ਸਮਰਪਣ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਇਸ ਸਬੰਧੀ ਅੱਜ ਪੰਜਾਬ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ। ਸਰਕਾਰ ਵੱਲੋਂ ਇਹ ਛੁੱਟੀ ਸਾਬਕਾ ਮੰਤਰੀ ਨੂੰ ਸ਼ਰਧਾਂਜਲੀ ਦੇ ਤੌਰ ’ਤੇ ਦਿੱਤੀ ਗਈ ਹੈ।




