ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਸੱਚਖੰਡ ਬੱਲਾਂ 'ਚ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਸੈਂਟਰ ਦਾ ਨੀਂਹ ਪੱਥਰ ਰੱਖਿਆ
9 August 2026·1 min read

ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਸੱਚਖੰਡ ਬੱਲਾਂ 'ਚ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਸੈਂਟਰ ਦਾ ਨੀਂਹ ਪੱਥਰ ਰੱਖਿਆ ਇਹ ਸੈਂਟਰ ਪੰਜਾਬ ਸਰਕਾਰ ਵੱਲੋਂ ₹24.55 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ।ਇਸ ਅਧਿਐਨ ਸੈਂਟਰ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਜੀਵਨੀ, ਬਾਣੀ ਅਤੇ ਸਿੱਖਿਆਵਾਂ ਬਾਰੇ ਡੂੰਘਾ ਗਿਆਨ ਪ੍ਰਦਾਨ ਕਰਨਾ ਹੈ।ਸੈਂਟਰ ਵਿੱਚ ਬੱਚਿਆਂ ਲਈ ਅਧਿਐਨ ਨਾਲ ਸਬੰਧਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ, ਤਾਂ ਜੋ ਉਹ ਗੁਰੂ ਸਾਹਿਬ ਜੀ ਦੇ ਵਿਚਾਰਾਂ ਅਤੇ ਸਿੱਖਿਆਵਾਂ ਨੂੰ ਬਿਹਤਰ ਢੰਗ ਨਾਲ ਸਮਝ ਸਕਣ।ਸੈਂਟਰ ਵਿੱਚ ਬੱਚਿਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹੋਸਟਲ ਦੀ ਵਿਵਸਥਾ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਟਾਫ਼ ਦੀ ਰਿਹਾਇਸ਼ ਲਈ ਵੀ ਪ੍ਰਬੰਧ ਕੀਤਾ ਜਾਵੇਗਾ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸੈਂਟਰ ਨਵੀਂ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਮਹਾਨ ਸਿੱਖਿਆਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗਾ।




