ਮੁਲਾਜ਼ਮਾਂ ਦੇ DA ਦੇ ਮਸਲੇ 'ਤੇ ਪੰਜਾਬ ਸਰਕਾਰ ਦਾ ਬਿਆਨ...
3 September 2026·1 min read

ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਨੂੰ ਲੈ ਪੰਜਾਬ ਸਰਕਾਰ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ DA ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ
'ਪੰਜਾਬ ਦੇ ਮੁਲਾਜ਼ਮਾਂ ਨੂੰ ਸਭ ਤੋਂ ਵੱਧ ਸੈਲਰੀ ਮਿਲ ਰਹੀ ਹੈ। AAP ਦਾ ਦਾਅਵਾ ਹੈ ਕਿ ਸਭ ਤੋਂ ਵੱਧ ਤਨਖਾਹ ਦੇਣ ਵਾਲਾ ਸੂਬਾ ਪੰਜਾਬ ਹੈ। ਮੁਲਾਜ਼ਮਾਂ ਨੂੰ ਬੇਸਿਕ ਪੇਅ ਦੇ ਨਾਲ DA ਮਿਲ ਰਿਹਾ ਹੈ।
ਬੇਸਿਕ ਤੇ DA ਦੀ ਤੁਲਨਾ ਕਿਸੇ ਵੀ ਹੋਰ ਸੂਬੇ ਨਾਲ ਕਰ ਲਿਓ। ਪੰਜਾਬ ਸਰਕਾਰ ਦੇ ਮੰਤਰੀਆਂ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ 'ਗੁਜਰਾਤ ਦੇ ਮੁਲਾਜ਼ਮਾਂ ਨੂੰ ਪੰਜਾਬ ਦੇ ਮੁਕਾਬਲੇ 28 ਫੀਸਦ ਘੱਟ ਸੈਲਰੀ ਮਿਲ ਰਹੀ ਹੈ। 'ਪੰਜਾਬ ਦੇ ਕੁਲ ਰੈਵਨਿਊ 'ਚੋਂ 51 ਫੀਸਦ ਮੁਲਾਜ਼ਮਾਂ ਨੂੰ ਮਿਲ ਰਿਹਾ ਹੈ।




